Unnat Kisan App: ਪਰਾਲੀ ਨਾਲ ਨਜਿੱਠਣ ਦਾ ਸਮਾਰਟ ਤਰੀਕਾ, Crop Residue Management ਮਸ਼ੀਨਾਂ ਬੁੱਕ ਕਰੋ ਸਿਰਫ਼ ਇੱਕ ਕਲਿੱਕ ਨਾਲ

Unnat Kisan App: ਪਰਾਲੀ ਨਾਲ ਨਜਿੱਠਣ ਦਾ ਸਮਾਰਟ ਤਰੀਕਾ, Crop Residue Management ਮਸ਼ੀਨਾਂ ਬੁੱਕ ਕਰੋ ਸਿਰਫ਼ ਇੱਕ ਕਲਿੱਕ ਨਾਲ

ਪੰਜਾਬ ਦੇ ਕਿਸਾਨ ਆਪਣੇ ਘਰ ਬੈਠੇ ਹੀ ਪਰਾਲੀ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਦੀ ਬੂਕਿੰਗ ਕਰ ਸਕਦੇ ਹਨ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

Punjab ਦੇ ਹੜ੍ਹ ਪ੍ਰਭਾਵਿਤ 5 ਪਿੰਡਾਂ ‘ਚ ਫ਼ਸਲ ਪ੍ਰਬੰਧਨ ਲਈ ‘ਯੰਗ ਇਨੋਵੇਟਿਵ ਫਾਰਮਰਜ਼’ ਦਾ ਉਪਰਾਲਾ
ਟਰੈਕਟਰ ਦੀ ਵਰਤੋਂ ਕਰਕੇ ਕਟਾਈ ਕੀਤੀ ਜਾਣ ਵਾਲੀ ‘ਪੁੱਤਰ ਵਰਗੀ’ ਫਸਲ, Punjab ਦੇ ਇਸ ਖੇਤਰ ਚੋ ਕਿਸਾਨਾਂ ਦੀ ਅਪੀਲ
ਪਰਾਲੀ ਸਾੜਨ ਵਿਰੁੱਧ ਸਖ਼ਤੀ ਅਤੇ ਹੱਲ- ਕੀ ਇਸ ਵਾਰ ਸਥਿਤੀ ਬਦਲੇਗੀ?

ਪੰਜਾਬ ਦੇ ਕਿਸਾਨ ਆਪਣੇ ਘਰ ਬੈਠੇ ਹੀ ਪਰਾਲੀ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਦੀ ਬੂਕਿੰਗ ਕਰ ਸਕਦੇ ਹਨ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ “ਉੱਨਤ ਕਿਸਾਨ” ਮੋਬਾਈਲ ਐਪ ਉਤੇ 85 ਹਜ਼ਾਰ ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ।

ਇਹ ਮੋਬਾਇਲ ਐਪ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦਾ ਹੈ। ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਰਾਹੀਂ ਛੋਟੇ ਅਤੇ ਸੀਮਾਂਤ ਕਿਸਾਨ ਵੀ ਅਤਿ-ਆਧੁਨਿਕ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨੀ ਨਾਲ ਪਹੁੰਚ ਹਾਸਲ ਕਰ ਸਕਦੇ ਹਨ।

ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਵਿੱਚ ਸਹੂਲਤ ਮਿਲਦੀ ਹੈ।

ਇਸ ਐਪ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ.ਐਲ.ਐਫਜ਼) ਅਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਦੇ ਹਨ ਅਤੇ ਨਾਲ ਹੀ ਸਾਰੀ ਗਤੀਵਿਧੀਆਂ ਦੀ ਨਿਗਰਾਨੀ ਵੀ ਕਰਨਗੇ। ਇਹ ਸਹਾਇਤਾ ਲਈ ਤੈਨਾਤ ਕਰਮੀ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ।

ਇਸ ਦੇ ਨਾਲ ਹੀ ਇਹ ਪਲੇਟਫਾਰਮ ਸੀ.ਆਰ.ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਦਿੰਦਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਉਪਲਬਧਤਾ ਹੋਰ ਵਧੇਰੇ ਹੋ ਸਕੇ।

ਇਸ ਐਪ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ, ਜਿਸ ਨਾਲ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਕੀਤੀ ਜਾ ਸਕਦੀ ਹੈ। ਇਹ ਡਿਜ਼ੀਟਲ ਤਕਨੀਕ ਵਧੇਰੇ ਜਵਾਬਦੇਹੀ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਂਦੀ ਹੈ ਅਤੇ ਵਾਢੀ ਦੇ ਮਹੱਤਵਪੂਰਨ ਅਤੇ ਬਿਜਾਈ ਦੇ ਛੋਟੇ ਸਮੇਂ ਦੌਰਾਨ ਕਿਸੇ ਔਕੜ ਦੇ ਸਮੇਂ ਸਿਰ ਹੱਲ ਲਈ ਲਾਹੇਵੰਦ ਬਣਦੀ ਹੈ।

ਖੇਤੀਬਾੜੀ ਮੰਤਰੀ ਅਨੁਸਾਰ ਮਸ਼ੀਨੀ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ। ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਆਸਾਨ, ਪਾਰਦਰਸ਼ੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਡਿਜ਼ੀਟਲ ਅਤੇ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦਾ ਹੈ।

COMMENTS

WORDPRESS: 0