ਪੰਜਾਬ ਭਰ ਵਿੱਚ ਪਰਾਲੀ ਦਾ ਮੁੱਦਾ ਕਾਫੀ ਅਹਿਮ ਹੁੰਦਾ ਹੈ। ਝੋਨੇ ਦੀ ਵਾਢੀ ਤੋਂ ਪਹਿਲਾ ਹੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਅਤੇ ਇਸ ਦੇ ਫਾਇਦਿਆਂ ਦੀ ਗੱਲ ਸ਼ੁਰੂ ਹੋ ਜਾਂਦੀ ਹੈ। ਪਰ ਜਰ
ਪੰਜਾਬ ਭਰ ਵਿੱਚ ਪਰਾਲੀ ਦਾ ਮੁੱਦਾ ਕਾਫੀ ਅਹਿਮ ਹੁੰਦਾ ਹੈ। ਝੋਨੇ ਦੀ ਵਾਢੀ ਤੋਂ ਪਹਿਲਾ ਹੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਅਤੇ ਇਸ ਦੇ ਫਾਇਦਿਆਂ ਦੀ ਗੱਲ ਸ਼ੁਰੂ ਹੋ ਜਾਂਦੀ ਹੈ। ਪਰ ਜਰੂਰੀ ਹੈ ਕਿ ਕਿਸਾਨਾਂ ਨੂੰ ਲਗਾਤਾਰ ਸੰਪਰਕ ਨਾਲ ਇਸ ਬਾਰੇ ਜਾਗਰੂਕ ਕੀਤਾ ਜਾਵੇ। ਇਸ ਸਿਲਸਿਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸੰਗਰੂਰ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਾਰਮ ‘ਤੇ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੇ ਮਾਡਲ ਸਿਖਲਾਈ ਪਲੇਟਫਾਰਮ ਦਾ ਕਿਸਾਨਾਂ ਨੂੰ ਵਿਦਿਅਕ ਦੌਰਾ ਕਰਵਾਇਆ ਗਿਆ।
ਇਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤ ਵਿੱਚ ਪਰਾਲੀ ਸੰਭਾਲਣ ਦੀਆਂ ਵੱਖ-ਵੱਖ ਤਕਨੀਕਾਂ, ਉਨ੍ਹਾਂ ਦੇ ਲਾਭ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਣੂ ਕਰਵਾਉਣਾ ਸੀ। ਪਰਾਲੀ ਦੀ ਸਾਂਭ-ਸੰਭਾਲ ਨਾਲ ਹੁੰਦੇ ਵਾਤਾਵਰਨ ਨੂੰ ਫਾਇਦੇ ਅਤੇ ਖੇਤ ਦੀ ਉਪਜਾਉ ਸ਼ਕਤੀ ਵਿੱਚ ਸੁਧਾਰ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮਿਲੀ ਹੈ।
ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਮਿੱਟੀ ਦੀ ਸਿਹਤ ‘ਤੇ ਪੈਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਹ ਪ੍ਰਕਿਰਿਆ ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ ਅਤੇ ਹਵਾ ਪ੍ਰਦੂਸ਼ਣ ਘਟਾਉਣ ਵਿੱਚ ਮਦਦਗਾਰ ਹੈ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਸਿੱਖਿਅਤ ਕਰਨ ਅਤੇ ਉਹਨਾਂ ਦਾ ਮੁਲਾਂਕਣ ਕਰਨ ਲਈ ਪਿਛਲੇ ਤਿੰਨ ਸਾਲਾਂ ਤੋਂ ਸੀ.ਆਰ.ਐਮ. ਸਿਖਲਾਈ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦਾ ਹਰ ਸਾਲ ਸੈਂਕੜੇ ਕਿਸਾਨ ਦੌਰਾ ਕਰਦੇ ਹਨ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਸਿਖਲਾਈ ਪਲੇਟਫਾਰਮ ‘ਤੇ ਅੱਠ ਵੱਖ-ਵੱਖ ਤਰੀਕਿਆਂ ਨਾਲ ਬੀਜੀ ਕਣਕ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਪਲਟਾਊ ਹੱਲ, ਰੋਟਾਵੇਟਰ ਅਤੇ ਮਲਚਿੰਗ ਸਮੇਤ ਪਰਾਲੀ ਖੇਤ ਵਿੱਚ ਸੰਭਾਲਣ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਤਕਨੀਕ ਨਾਲ ਬੀਜੀ ਕਣਕ ਖੇਤ ਵਿੱਚ ਵਿਖਾ ਕੇ ਉਨ੍ਹਾਂ ਦੇ ਲਾਭ ਅਤੇ ਵਰਤੋਂ ਸਮੇਂ ਧਿਆਨ ਰੱਖਣ ਯੋਗ ਨੁਕਤੇ ਵੀ ਦੱਸੇ।
ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਨਦੀਨਾਂ ਦੀ ਰੋਕਥਾਮ ਲਈ ਸਿਫ਼ਾਰਸ਼ ਕੀਤੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਛੋਟੇ ਤੱਤਾਂ ਦੀ ਘਾਟ ਪਹਿਚਾਨਣ ਬਾਰੇ ਵੀ ਕਿਸਾਨਾਂ ਨੂੰ ਜਾਣੂ ਕੀਤਾ।
ਇਸ ਵਿਦਿਅਕ ਦੌਰੇ ਵਿੱਚ ਕੁੱਲ 40 ਕਿਸਾਨਾਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਤਕਨੀਕਾਂ ਬਾਰੇ ਆਪਣੀ ਜਾਣਕਾਰੀ ਵਿੱਚ ਅਹਿਮ ਵਾਧਾ ਕੀਤਾ। ਇਸ ਨਾਲ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਫਾਇਦਿਆਂ ਬਾਰੇ ਪਤਾ ਲੱਗਾ ਅਤੇ ਕਣਕ ਦੀ ਬਿਜਾਈ ਦੀਆਂ ਵੱਖ-ਵੱਖ ਤਕਨੀਕਾਂ ਦੀ ਵੀ ਜਾਣਕਾਰੀ ਮਿਲੀ, ਜਿਸ ਨਾਲ ਉਹ ਆਪਣੇ ਮੁਤਾਬਕ ਬਿਹਤਰ ਵਿਕਲਪ ਨਾਲ ਅਗਲੀ ਵਾਰ ਬਿਜਾਈ ਕਰ ਸਕਦੇ ਹਨ ਅਤੇ ਇਸ ਤੋਂ ਵੀ ਅਹਿਮ ਜ਼ਮੀਨੀ ਹਕੀਕਤ ਨਾਲ ਬਿਹਤਰ ਸਮਝ ਵੀ ਹਾਸਲ ਹੋਈ ਹੈ।
COMMENTS