ਪੰਜਾਬ ਦੀਆਂ ਪੰਜ ਕੋਆਪਰੇਟਿਵ ਖੰਡ ਮਿੱਲਾਂ (Sugar Mills) ਨੇ ਨਵੀਂ ਦਿੱਲੀ ਵਿਖੇ ਆਯੋਜਿਤ ‘ਨੈਸ਼ਨਲ ਕੋਆਪਰੇਟਿਵ ਸ਼ੂਗਰ ਇੰਡਸਟਰੀ ਕਾਨਕਲੇਵ-2026’ ਵਿੱਚ ਆਪਣੀ ਬਿਹਤਰੀਨ ਕਾਰਗੁਜ਼ਾਰ
ਪੰਜਾਬ ਦੀਆਂ ਪੰਜ ਕੋਆਪਰੇਟਿਵ ਖੰਡ ਮਿੱਲਾਂ (Sugar Mills) ਨੇ ਨਵੀਂ ਦਿੱਲੀ ਵਿਖੇ ਆਯੋਜਿਤ ‘ਨੈਸ਼ਨਲ ਕੋਆਪਰੇਟਿਵ ਸ਼ੂਗਰ ਇੰਡਸਟਰੀ ਕਾਨਕਲੇਵ-2026’ ਵਿੱਚ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਰਾਸ਼ਟਰੀ ਪੁਰਸਕਾਰ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਨੈਸ਼ਨਲ ਫੈਡਰੇਸ਼ਨ ਆਫ਼ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ (NFCSF) ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਵਿੱਤੀ ਪ੍ਰਬੰਧਨ, ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਲਈ ਇਹ ਪੁਰਸਕਾਰ ਦਿੱਤੇ ਗਏ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਇਹ ਪੁਰਸਕਾਰ ਪ੍ਰਾਪਤ ਕੀਤੇ।
Sugar Mills ਦੀ ਕਾਰਗੁਜ਼ਾਰੀ
ਇਸ ਸੰਮੇਲਨ ਦੌਰਾਨ ਪੰਜਾਬ ਦੀਆਂ Sugar Mills ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੀ ਉੱਤਮਤਾ ਦਾ ਪ੍ਰਦਰਸ਼ਨ ਕੀਤਾ:
- ਵਿੱਤੀ ਪ੍ਰਬੰਧਨ (ਹੋਰ ਰਿਕਵਰੀ ਖੇਤਰ): ਇਸ ਵਰਗ ਵਿੱਚ ਦੀ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਸਥਾਨ ਹਾਸਲ ਕੀਤਾ।
- ਗੰਨਾ ਵਿਕਾਸ (ਹੋਰ ਰਿਕਵਰੀ ਖੇਤਰ): ਦੀ ਫ਼ਾਜ਼ਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਦੀ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਦੋਵਾਂ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਪ੍ਰਾਪਤ ਕੀਤਾ।
- ਤਕਨੀਕੀ ਮੁਹਾਰਤ (ਹੋਰ ਰਿਕਵਰੀ ਖੇਤਰ): ਦੀ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਜਦਕਿ ਦੀ ਭੋਗਪੁਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਪੰਜਾਬ ਸਹਿਕਾਰਤਾ ਵਿਭਾਗ ਦੇ ਸਕੱਤਰ ਅਜੀਤ ਬਾਲਾ ਜੋਸ਼ੀ ਅਤੇ ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਡਾ. ਸੇਨੂ ਦੁੱਗਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਕਿਸਾਨ ਭਲਾਈ ਅਤੇ ਪੈਦਾਵਾਰ
ਸਮਾਗਮ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੰਨੇ ਦੀ ਉਤਪਾਦਕਤਾ ਵਧਾਉਣ, ਖੰਡ ਦੀ ਰਿਕਵਰੀ ਵਿੱਚ ਸੁਧਾਰ ਲਿਆਉਣ ਅਤੇ ਖੇਤੀਬਾੜੀ ਲਾਗਤਾਂ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਭਾਅ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸੂਬਾ ਸਰਕਾਰ ਵੱਲੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਵੀ ਸ਼ਾਮਲ ਹੈ।
Sugar Mills ਵੱਲੋਂ ਕੀਤੇ ਸਰਵੇਖਣ ਅਨੁਸਾਰ ਸੂਬੇ ਵਿੱਚ ਗੰਨੇ ਹੇਠ ਰਕਬਾ ਸਾਲ 2025-26 ਵਿੱਚ 1,11,818 ਹੈਕਟੇਅਰ ਤੋਂ ਵੱਧ ਕੇ ਸਾਲ 2026-27 ਵਿੱਚ 1,16,131 ਹੈਕਟੇਅਰ ਹੋ ਗਿਆ ਹੈ। ਜੇਕਰ ਮੌਸਮ ਅਨੁਕੂਲ ਰਿਹਾ ਤਾਂ ਇਸ ਸਾਲ ਲਗਭਗ 700 ਲੱਖ ਕੁਇੰਟਲ ਗੰਨੇ ਦੇ ਉਤਪਾਦਨ ਦੀ ਉਮੀਦ ਹੈ।
ਖੇਤੀ ਦਾ ਆਧੁਨਿਕੀਕਰਨ ਅਤੇ ਜਾਗਰੂਕਤਾ
ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ PAU, ਖੇਤੀਬਾੜੀ ਵਿਭਾਗ ਅਤੇ Sugar Mills ਦੀਆਂ ਸਾਂਝੀਆਂ ਟੀਮਾਂ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਹੁਣ ਤੱਕ 320 ਸਿਖਲਾਈ ਕੈਂਪਾਂ ਰਾਹੀਂ ਲਗਭਗ 15,000 ਕਿਸਾਨਾਂ ਨੂੰ ਚੌੜੀਆਂ ਵਿੱਥਾਂ ਵਾਲੀ ਬਿਜਾਈ, ਨਰਸਰੀ ਤਿਆਰ ਕਰਨ, ਬਿਮਾਰੀ-ਮੁਕਤ ਬੀਜਾਂ ਦੀ ਵਰਤੋਂ, ਸੰਤੁਲਿਤ ਖਾਦਾਂ ਅਤੇ ਕੀਟ-ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਨਾਲ ਹੀ, ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਤੱਕ ਖੇਤੀਬਾੜੀ ਸੰਬੰਧੀ ਅਹਿਮ ਜਾਣਕਾਰੀ ਵੀ ਪਹੁੰਚਾਈ ਜਾ ਰਹੀ ਹੈ।
ਵਿੱਤੀ ਸਹਾਇਤਾ ਅਤੇ ਸਬਸਿਡੀ
ਸਾਲ 2026-27 ਦੌਰਾਨ ਗੰਨੇ ਦੀ ਆਧੁਨਿਕ ਖੇਤੀ ਲਈ ਵਿਸ਼ੇਸ਼ ਸਕੀਮ ਤਹਿਤ ਚੁਣੇ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, SAS ਨਗਰ, ਪਟਿਆਲਾ, ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਕਪੂਰਥਲਾ ਵਿੱਚ ਪ੍ਰਦਰਸ਼ਨੀ ਪਲਾਟ ਲਗਾਉਣ ਲਈ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਦੀ ਘਾਟ ਲਈ ਪੰਜਾਬ ਸਰਕਾਰ ਗੰਨਾ ਹਾਰਵੈਸਟਰ, ਛੋਟੇ ਟਰੈਕਟਰ, ਗੰਨਾ ਪਲਾਂਟਰ ਅਤੇ ਰੈਟੂਨ ਮੈਨੇਜਰ ‘ਤੇ 40% ਸਬਸਿਡੀ ਪ੍ਰਦਾਨ ਕਰ ਰਹੀ ਹੈ, ਜੋ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰੇਗੀ।
COMMENTS