ਪੰਜਾਬ ਦਾ ਰਣਸਿੰਘ ਕਲਾਂ ਪਿੰਡ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਵਿਚਕਾਰ ਸਕਰਾਤਮਕ ਉਦਾਹਰਣ ਬਣ ਕੇ ਸਾਹਮਣੇ ਆਇਆ ਹੈ, ਇਸ ਪਿੰਡ ਦੇ ਕਿਸਾਨਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀ
ਪੰਜਾਬ ਦਾ ਰਣਸਿੰਘ ਕਲਾਂ ਪਿੰਡ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਵਿਚਕਾਰ ਸਕਰਾਤਮਕ ਉਦਾਹਰਣ ਬਣ ਕੇ ਸਾਹਮਣੇ ਆਇਆ ਹੈ, ਇਸ ਪਿੰਡ ਦੇ ਕਿਸਾਨਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜੀ ਜਾਂਦੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਦੌਰੇ ਸਮੇਂ ਪਿੰਡ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਵਿੱਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਕਿਹਾ ਕਿ ਪਰਾਲੀ ਨਾ ਸਾੜਨ ਨਾਲ ਕਿਸਾਨਾਂ ਨੂੰ ਪਾਣੀ, ਖਾਦ ਅਤੇ ਡੀਜ਼ਲ ਦੀ ਬੱਚਤ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਅਤੇ ਬਿਹਤਰ ਝਾੜ ਸਮੇਤ ਕਈ ਲਾਭ ਪ੍ਰਾਪਤ ਹੋ ਰਹੇ ਹਨ।

ਸ਼ਿਵਰਾਜ ਸਿੰਘ ਚੌਹਾਨ ਨੇ ਲਿਖਿਆ ਕਿ ਰਣਸਿੰਘ ਕਲਾਂ ਪਿੰਡ ਪੂਰੇ ਦੇਸ਼ ਨੂੰ ਸੁਨੇਹਾ ਭੇਜ ਰਿਹਾ ਹੈ ਕਿ ਪਰਾਲੀ ਸਾੜਨ ਤੋਂ ਬਿਨਾਂ ਖੇਤੀ ਲਾਭਦਾਇਕ, ਟਿਕਾਊ ਅਤੇ ਵਾਤਾਵਰਣ ਅਨੁਕੂਲ ਹੋ ਸਕਦੀ ਹੈ। ਉਨ੍ਹਾਂ ਨੇ ਇਸਨੂੰ ਇੱਕ ਪ੍ਰੇਰਨਾਦਾਇਕ ਉਦਾਹਰਣ ਕਿਹਾ ਜਿਸ ਨੂੰ ਸਾਰੇ ਕਿਸਾਨਾਂ ਨੂੰ ਅਪਣਾਉਣਾ ਚਾਹੀਦਾ ਹੈ।

ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਆਲੂ ਦੇ ਉਤਪਾਦਨ ਲਈ ਪੋਟਾਸ਼ ਦੀ ਲੋੜ ਹੁੰਦੀ ਹੈ ਅਤੇ ਕਿਸਾਨ ਕੁਦਰਤੀ ਤੌਰ ‘ਤੇ ਪਰਾਲੀ ਦੀ ਵਰਤੋਂ ਕਰਕੇ ਇਸ ਲੋੜ ਨੂੰ ਪੂਰਾ ਕਰ ਰਹੇ ਹਨ, ਜਿਸ ਨਾਲ ਬਾਹਰੀ ਪੋਟਾਸ਼ ਖਰੀਦਣ ਦੀ ਜ਼ਰੂਰਤ ਘੱਟ ਜਾਂਦੀ ਹੈ। ਪਰਾਲੀ ਦੇ ਪ੍ਰਬੰਧਨ ਨਾਲ ਪੋਟਾਸ਼ ਦੀ ਜ਼ਰੂਰਤ ਘੱਟ ਜਾਵੇਗੀ, ਜਿਸ ਨਾਲ ਸਾਡੀ ਪੂੰਜੀ ਵਿਦੇਸ਼ਾਂ ਵਿੱਚ ਜਾਣ ਤੋਂ ਵੀ ਬਚੇਗੀ। ਉਨ੍ਹਾਂ ਕਿਸਾਨ ਗੁਰਪ੍ਰੀਤ ਸਿੰਘ ਨੂੰ ਵੀ ਵਧਾਈ ਦਿੱਤੀ, ਜਿਸਨੇ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਦੀ ਸੰਭਾਲ ਕੀਤੀ, ਜਿਸ ਨਾਲ ਉਸਦੀ ਖੇਤੀ ਦੀ ਲਾਗਤ ਘਟੀ।
COMMENTS