Canal irrigation: ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਵਧਣ ਨਾਲ ਧਰਤੀ ਹੇਠਲੇ ਪਾਣੀ ਨੂੰ ਵੱਡੀ ਰਾਹਤ

Canal irrigation: ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਵਧਣ ਨਾਲ ਧਰਤੀ ਹੇਠਲੇ ਪਾਣੀ ਨੂੰ ਵੱਡੀ ਰਾਹਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਦੇ ਉਦਘਾਟਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਕੁਦਰਤੀ ਸਰੋਤਾ

SKM ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ, MSP ਕਾਨੂੰਨ ਅਤੇ BBMB ਮੈਂਬਰਸ਼ਿਪ ਬਹਾਲੀ ਦੀ ਕੀਤੀ ਮੰਗ
Beetroot Jaggery: ਯੂਨੀਵਰਸਿਟੀ ਦੇ ਮਾਰਗਦਰਸ਼ਨ ਹੇਠ ਤਿਆਰ ਹੋਇਆ ਸੰਗਰੂਰ ਦੇ ਕਿਸਾਨ ਦਾ “ਚੁਕੰਦਰ ਗੁੜ”
Vegetable Farming: ਖੇਤ ਤੋਂ ਸਿੱਧਾ ਗਾਹਕ ਤੱਕ, ਬਠਿੰਡਾ ਦੇ ਹਰਜੀਤ ਸਿੰਘ ਨੇ ਤਾਜ਼ੀ ਸਬਜ਼ੀਆਂ ਰਾਹੀਂ ਬਣਾਈ ਵੱਖਰੀ ਪਛਾਣ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਦੇ ਉਦਘਾਟਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਕੁਦਰਤੀ ਸਰੋਤਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ (Canal irrigation) ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਠੋਸ ਕਦਮਾਂ ਸਦਕਾ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਇੱਕ ਤੋਂ ਪੰਜ ਮੀਟਰ ਤੱਕ ਉੱਚਾ ਚੁੱਕਿਆ ਗਿਆ ਹੈ, ਜੋ ਕਿ ਸੂਬੇ ਦੇ ਵਾਤਾਵਰਣ ਅਤੇ ਖੇਤੀਬਾੜੀ ਭਵਿੱਖ ਲਈ ਇੱਕ ਵੱਡੀ ਰਾਹਤ ਹੈ।

Canal irrigation ‘ਚ ਵਾਧਾ

ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ 16 ਮਾਰਚ, 2022 ਤੱਕ, ਰਾਜ ਵਿੱਚ Canal irrigation ਕਵਰੇਜ ਸਿਰਫ਼ 22% ਸੀ, ਪਰ ਹੁਣ ਇਹ ਵੱਧ ਕੇ 88% ਹੋ ਗਈ ਹੈ। ਪਿਛਲੇ ਚਾਰ ਸਾਲਾਂ ਵਿੱਚ, ਖੇਤਾਂ ਤੱਕ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਭੂਮੀਗਤ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੂਰੀ ਕੈਨੇਡਾ ਤੋਂ ਬਾਘਾ ਪੁਰਾਣਾ ਤੱਕ ਯਾਤਰਾ ਕਰਨ ਦੇ ਬਰਾਬਰ ਹੈ। ਸਰਕਾਰ ਦਾ ਟੀਚਾ ਇਸ ਸਿੰਚਾਈ ਨੈੱਟਵਰਕ ਨੂੰ 20,000 ਕਿਲੋਮੀਟਰ ਤੱਕ ਵਧਾਉਣਾ ਹੈ, ਜਿਸ ਨਾਲ Canal irrigation ਦੀ ਵਰਤੋਂ 95 ਫ਼ੀਸਦੀ ਤੱਕ ਵਧੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘੱਟ ਜਾਵੇਗੀ ਅਤੇ ਟਿਊਬਵੈਲਾਂ ਦੀ ਬੇਲੋੜੀ ਵਰਤੋਂ ਨੂੰ ਰੋਕਿਆ ਜਾਵੇਗਾ।

ਫ਼ਸਲੀ ਵਿਭਿੰਨਤਾ ‘ਤੇ ਜ਼ੋਰ 

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨੇ ਖੇਤੀ ਲਾਗਤਾਂ ਘਟਾਉਣ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ‘ਤੇ ਜ਼ੋਰ ਦਿੱਤਾ। ਨਾਲ ਹੀ, ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲੇ ਬੀਜ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਝੋਨੇ ਦੇ ਬਦਲ ਵਜੋਂ ਹੋਰ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਬਦਲਵੀਆਂ ਫ਼ਸਲਾਂ ‘ਤੇ ਲਾਹੇਵੰਦ ਘੱਟੋ-ਘੱਟ ਸਮਰਥਨ ਮੁੱਲ (MSP) ਯਕੀਨੀ ਬਣਾਏ, ਤਾਂ ਜੋ ਕਿਸਾਨ ਬਿਨਾਂ ਕਿਸੇ ਆਰਥਿਕ ਨੁਕਸਾਨ ਦੇ ਵਿਭਿੰਨਤਾ ਵੱਲ ਕਦਮ ਵਧਾ ਸਕਣ।

ਪਾਣੀ ਅਤੇ ਕਿਸਾਨ ਫ਼ੈਸਲੇ

ਇਸ ਦੇ ਨਾਲ ਹੀ, ਉਨ੍ਹਾਂ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਨਵੀਂ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਆਪਣੇ ਕੀਮਤੀ ਕੁਦਰਤੀ ਸਰੋਤ ਕੁਰਬਾਨ ਕੀਤੇ ਹਨ, ਇਸ ਲਈ ਹੁਣ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ 416 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਗੰਨੇ ਦੀ ਕਾਸ਼ਤ ਹੇਠਲੇ ਰਕਬੇ ਵਿੱਚ ਵਾਧਾ ਹੋਇਆ ਹੈ। ਆਗਾਮੀ ਝੋਨੇ ਦੇ ਸੀਜ਼ਨ ਲਈ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ‘ਕੈਸ਼ ਕ੍ਰੈਡਿਟ ਲਿਮਿਟ’ (CCL) ਪ੍ਰਾਪਤ ਕਰ ਲਈ ਗਈ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਤੁਰੰਤ ਅਦਾਇਗੀ ਮਿਲ ਸਕੇ।

ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਦੇ ਵਿਸਥਾਰ, ਫ਼ਸਲੀ ਵਿਭਿੰਨਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸੰਬੰਧੀ ਚੁੱਕੇ ਗਏ ਇਹ ਕਦਮ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਬਹੁਤ ਅਹਿਮ ਹਨ। ਇਸ ਤੋਂ ਇਲਾਵਾ, Canal irrigation ਵਧਣ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਧਰੇਗਾ, ਉੱਥੇ ਹੀ ਨਵੀਆਂ ਯੋਜਨਾਵਾਂ ਅਤੇ ਸਮੇਂ ਸਿਰ ਅਦਾਇਗੀਆਂ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋਵੇਗੀ।

COMMENTS

WORDPRESS: 0