PAU-KVK, ਸੰਗਰੂਰ ਨੇ ਪਰਾਲੀ ਪ੍ਰਬੰਧਨ ਪ੍ਰੋਜੈਕਟ ਲਈ ਕੀਤਾ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ

PAU-KVK, ਸੰਗਰੂਰ ਨੇ ਪਰਾਲੀ ਪ੍ਰਬੰਧਨ ਪ੍ਰੋਜੈਕਟ ਲਈ ਕੀਤਾ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ

ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਆਈ.ਸੀ.ਏ.ਆਰ.- ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ

ਕਿਸਾਨਾਂ ਦੀ ਆਮਦਨ ਵਧਾਉਣ ਵੱਲ ਇੱਕ ਵੱਡੀ ਛਾਲ, ਰਾਸ਼ਟਰ ਨੂੰ ਸਮਰਪਿਤ 25 ਫਸਲਾਂ ਦੀਆਂ 184 ਨਵੀਆਂ ਕਿਸਮਾਂ
KVK ਰੋਪੜ ਵਿਖੇ 7 ਦਿਨਾਂ “ਵਿਗਿਆਨਕ ਮੁਰਗੀ ਪਾਲਣ” ਸਿਖਲਾਈ ਕੈਂਪ ਸਫ਼ਲਤਾਪੂਰਵਕ ਸੰਪੰਨ
PAU ਵਿਖੇ ਐੱਸ.ਸੀ./ਐੱਸ.ਟੀ. ਲਾਭਪਾਤਰੀਆਂ ਨੂੰ ਐਗਰੋ-ਪ੍ਰੋਸੈਸਿੰਗ ‘ਚ ਸਿਖਲਾਈ

ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਆਈ.ਸੀ.ਏ.ਆਰ.- ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਰਾਲੀ ਪ੍ਰਬੰਧਨ ਪ੍ਰੋਜੈਕਟ ਦੇ ਤਹਿਤ ਇੱਕ ਮਹੱਤਵਪੂਰਨ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਮੁੱਖ ਤੌਰ ‘ਤੇ ਪਰਾਲੀ ਪ੍ਰਬੰਧਨ ਪ੍ਰੋਜੈਕਟ ਅਧੀਨ KVK ਕੈਂਪਸ ਵਿਖੇ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਦੇ 158 ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ, ਖਾਸ ਕਰਕੇ ਪਰਾਲੀ ਪ੍ਰਬੰਧਨ ਦੇ ਵਾਤਾਵਰਣ ਅਨੁਕੂਲ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ।

ਪਰਾਲੀ ਪ੍ਰਬੰਧਨ: ਧਰਤੀ ਦੀ ਉਪਜਾਉ ਸ਼ਕਤੀ ਦੀ ਕੁੰਜੀ

ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਰਾਲੀ ਨੂੰ ਖੇਤ ‘ਚ ਹੀ ਸਾਂਭਣ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ. ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਹੀ ਮਿਲਾਉਣ ਨਾਲ ਜ਼ਮੀਨ ਦੀ ਉਪਜਾਉ ਸ਼ਕਤੀ ਵਿੱਚ ਵਾਧਾ ਹੋਣ ਬਾਰੇ ਜਾਣਕਾਰੀ ਦਿੱਤੀ. ਇਹ ਤਰੀਕਾ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਬਹੁਤ ਮਹੱਤਵਪੂਰਨ ਹੈ।

ਜ਼ਿਕਰਯੋਗ, ਉਨ੍ਹਾਂ ਨੇ KVK ਦੀਆਂ ਹੋਰ ਗਤੀਵਿਧੀਆਂ, ਸਹਾਇਕ ਧੰਦਿਆਂ, ਖੇਤੀ ਫਾਰਮ ਦੇ ਹਿਸਾਬ-ਕਿਤਾਬ, ਕਣਕ ਦੀਆਂ ਵਿਸ਼ੇਸ਼ ਕਿਸਮਾਂ ਅਤੇ ਕਣਕ ਦੀ ਫਸਲ ਵਿੱਚ ਆਉਣ ਵਾਲੀਆਂ ਸਮੱਸਿਆਵਾਂ, ਜਿਵੇਂ ਕਿ ਗੁਲਾਬੀ ਸੁੰਡੀ ਅਤੇ ਪੀਲੇਪਣ, ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਇਲਾਵਾ ਡਾ ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ. ਉਹਨਾਂ ਨੇ ਕਿਸਾਨ ਵੀਰਾਂ ਨੂੰ PAU ਵੱਲੋਂ ਸਿਫਾਰਸ਼ ਤਕਨੀਕਾਂ ਨੂੰ ਅਪਣਾ ਕੇ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ ਦੀ ਸਲਾਹ ਦਿੱਤੀ।

ਫ਼ਸਲੀ-ਵਿਭਿੰਨਤਾ ਅਤੇ ਖੇਤੀ ਦੀ ਤਕਨੀਕੀ ਜਾਣਕਾਰੀ

ਕੈਂਪ ਵਿੱਚ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀ ਦੇ ਹਰ ਪਹਿਲੂ ਤੋਂ ਜਾਣੂ ਕਰਵਾਇਆ। ਡਾ. ਰਵਿੰਦਰ ਕੌਰ (ਬਾਗਬਾਨੀ) ਨੇ ਫ਼ਸਲੀ-ਵਿਭਿੰਨਤਾ ਵਿੱਚ ਸਬਜ਼ੀਆਂ ਦੀ ਭੂਮਿਕਾ ਦੱਸੀ ਅਤੇ ਖਾਸ ਕਰਕੇ ਕਿਸਾਨਾਂ ਲਈ ਵਧੇਰੇ ਮੁਨਾਫ਼ੇ ਦੇਣ ਵਾਲੀ ਹਰੀ ਮਿਰਚ ਦੀ ਅਗੇਤੀ ਕਿਸਮ ਸੀ ਐਚ 52 ਸਮੇਤ ਗਰਮੀ ਦੀ ਰੁੱਤ ਲਈ ਢੁੱਕਵੇਂ ਖ਼ਰਬੂਜੇ ਅਤੇ ਤਰਬੂਜ਼ ਦੀਆਂ ਨਵੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਰੁਕਿੰਦਰ ਪ੍ਰੀਤ ਸਿੰਘ (ਫਸਲ ਵਿਗਿਆਨ) ਨੇ ਕਣਕ ‘ਚ ਨਦੀਨ ਪ੍ਰਬੰਧਨ ਲਈ ਵਰਤੇ ਜਾਣ ਵਾਲੇ ਨਦੀਨ ਨਾਸ਼ਕਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਣਕ ਦੀ ਫਸਲ ਵਿੱਚ ਸੂਖਮ ਪੌਸ਼ਟਿਕ ਤੱਤਾਂ ਦੀ ਘਾਟ ਅਤੇ ਉਨ੍ਹਾਂ ਦੀ ਪੂਰਤੀ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ। ਮੈਡਮ ਅਮਰਪ੍ਰੀਤ ਕੌਰ ਨੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਅਤੇ ਨਮੂਨੇ ਲੈਣ ਦੇ ਢੰਗ ਬਾਰੇ ਦੱਸਿਆ, ਜਦਕਿ ਸ਼੍ਰੀ ਮੁਕੇਸ਼ ਗੁਪਤਾ (ਵੈਟਨਰੀ ਅਫਸਰ) ਨੇ ਪਸ਼ੂਆਂ ਦੇ ਨਸਲ ਸੁਧਾਰ, ਟੀਕਾਕਰਨ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।

ਪ੍ਰਦਰਸ਼ਨੀਆਂ ਅਤੇ ਸਵਾਲਾਂ ਦੇ ਜਵਾਬ

ਇਸ ਮੌਕੇ ਕਿਸਾਨਾਂ ਲਈ PAU ਦਾ ਖੇਤੀ ਸਾਹਿਤ, ਕਣਕ ਦੀ ਵਿਸ਼ੇਸ਼ ਗੁਣਵੱਤਾ ਵਾਲੀ ਕਿਸਮ PBW ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਅਤੇ ਪੀਏਯੂ ਸਮਾਰਟ ਸੀਡਰ ਮਸ਼ੀਨ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਮਾਹਿਰਾਂ ਨੇ ਕਿਸਾਨਾਂ ਦੇ ਕਣਕ ਨੂੰ ਪਹਿਲਾ ਪਾਣੀ, ਨਾਈਟ੍ਰੋਜਨ ਖਾਦ, ਨੈਨੋ ਯੂਰੀਆ/DAP ਦੀ ਵਰਤੋਂ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ ਸਾਰੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ। ਡਾ ਵਿਤਸਤਾ (ਗ੍ਰਹਿ ਵਿਗਿਆਨ) ਨੇ KVK ਦੀਆਂ ਗਤੀਵਿਧੀਆਂ ਦੀ ਪ੍ਰਦਰਸ਼ਨੀ ਰਾਹੀਂ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ ਕੈਂਪ ਕਿਸਾਨਾਂ ਲਈ ਖੇਤੀ ਦੀਆਂ ਨਵੀਆਂ ਤਕਨੀਕਾਂ ਸਿੱਖਣ ਅਤੇ ਗਿਆਨ ‘ਚ ਵਾਧਾ ਕਰਨ ਲਈ ਇੱਕ ਸਫਲ ਯਤਨ ਸਾਬਤ ਹੋਇਆ।

COMMENTS

WORDPRESS: 0