ਪਰਾਲੀ ਪ੍ਰਬੰਧਨ ਅਤੇ ਸੰਤੁਲਿਤ ਖਾਦਾਂ: ਟਿਕਾਊ ਖੇਤੀ ਲਈ KVK ਸੰਗਰੂਰ ਦਾ ‘Khet Bachao Abhiyan’ 

ਪਰਾਲੀ ਪ੍ਰਬੰਧਨ ਅਤੇ ਸੰਤੁਲਿਤ ਖਾਦਾਂ: ਟਿਕਾਊ ਖੇਤੀ ਲਈ KVK ਸੰਗਰੂਰ ਦਾ ‘Khet Bachao Abhiyan’ Credit: PAU

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਅਤੇ ICAR-ATARI ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (KVK), ਸੰਗਰੂਰ ਵੱਲੋਂ ਬਲਾਕ ਸੁਨਾਮ ਦੇ ਪਿੰਡ ਛਾਜਲੀ ਵਿਖੇ ਕਿ

ਅੱਗ ਨਾ ਲਾਓ, ਮਿੱਟੀ ‘ਚ ਰਲਾਓ ਪਰਾਲੀ: ਖੇਤੀਬਾੜੀ ਅਫ਼ਸਰ ਤੋਂ ਜਾਣੋ Paddy Straw Management ਦੇ ਵਿਗਿਆਨਕ ਹੱਲ
Stubble Burning: ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦੇਵੇਗੀ 22,500 ਮਸ਼ੀਨਾਂ: ਜਾਣੋ ਸਬਸਿਡੀ ਅਤੇ ਯੋਜਨਾ
Crop Residue Management Machinery: ਪੰਜਾਬ ਸਰਕਾਰ ਵੱਲੋਂ ₹1,325 ਕਰੋੜ ਦਾ ਵੱਡਾ ਨਿਵੇਸ਼

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਅਤੇ ICAR-ATARI ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (KVK), ਸੰਗਰੂਰ ਵੱਲੋਂ ਬਲਾਕ ਸੁਨਾਮ ਦੇ ਪਿੰਡ ਛਾਜਲੀ ਵਿਖੇ ਕਿਸਾਨਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ‘Khet Bachao Abhiyan’ ਤਹਿਤ ਅੰਨਦਾਤਾ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹੁਣ, ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

ਪਰਾਲੀ ਦੀ ਸਾਂਭ-ਸੰਭਾਲ

ਕੈਂਪ ਦੌਰਾਨ ਮਾਹਿਰਾਂ ਨੇ Khet Bachao Abhiyan ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹੁਣ ਲਈ ਆਧੁਨਿਕ ਪਰਾਲੀ ਪ੍ਰਬੰਧਨ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਸਮਝਾਇਆ ਗਿਆ ਕਿ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਮਿੱਟੀ ਦੀ ਜੈਵਿਕ ਸਮਰੱਥਾ ਵਧਦੀ ਹੈ, ਨਮੀ ਬਰਕਰਾਰ ਰਹਿੰਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ।

ਖਾਦਾਂ ਦੀ ਸੰਤੁਲਿਤ ਵਰਤੋਂ

KVK ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਨੂੰ ਘਟਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਯੂਰੀਆ ਅਤੇ DAP ਦੀ ਬਹੁਤ ਜ਼ਿਆਦਾ ਵਰਤੋਂ ਨਾ ਸਿਰਫ਼ ਖੇਤੀ ਲਾਗਤਾਂ ਨੂੰ ਵਧਾਉਂਦੀ ਹੈ, ਸਗੋਂ ਮਿੱਟੀ ਦੀ ਬਣਤਰ ਨੂੰ ਵੀ ਖ਼ਰਾਬ ਕਰਦੀ ਹੈ। ਇਸ ਸਮੱਸਿਆ ਦੇ ਹੱਲ ਲਈ, ਉਨ੍ਹਾਂ ਨੇ ਦੇਸੀ ਰੂੜੀ, ਹਰੀ ਖਾਦ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਹਾੜ੍ਹੀ ਦੀਆਂ ਪ੍ਰਮੁੱਖ ਫ਼ਸਲਾਂ ਜਿਵੇਂ ਕਿ ਕਣਕ, ਜੌਂ, ਸਰ੍ਹੋਂ ਅਤੇ ਛੋਲਿਆਂ ਦੀਆਂ ਉੱਨਤ ਕਿਸਮਾਂ ਅਤੇ ਬਿਜਾਈ ਦੀਆਂ ਸੁਧਰੀਆਂ  ਤਕਨੀਕਾਂ ਬਾਰੇ ਵਿਸਥਾਰਪੂਰਵਕ  ਜਾਣਕਾਰੀ ਦਿੱਤੀ।

ਫ਼ਸਲੀ ਵਿਭਿੰਨਤਾ ਦੀ ਲੋੜ

ਕਿਸਾਨਾਂ ਨੂੰ ਰਵਾਇਤੀ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਤੇਲ-ਬੀਜ ਅਤੇ ਦਾਲਾਂ ਵਾਲੀਆਂ ਫ਼ਸਲਾਂ ਬੀਜਣ ਲਈ ਵੀ ਪ੍ਰੇਰਿਤ ਕੀਤਾ। ਦਾਲਾਂ ਦੀ ਕਾਸ਼ਤ ਨਾਲ ਮਿੱਟੀ ਵਿੱਚ ਨਾਈਟ੍ਰੋਜਨ ਦੀ ਮਾਤਰਾ ਕੁਦਰਤੀ ਤੌਰ ‘ਤੇ ਵੱਧ ਜਾਂਦੀ ਹੈ, ਜਿਸ ਨਾਲ ਆਉਣ ਵਾਲੀ ਅਗਲੀ ਫ਼ਸਲ ਦਾ ਝਾੜ ਵੀ ਬਿਹਤਰ ਮਿਲਦਾ ਹੈ। ਇਸ ਦੇ ਨਾਲ ਹੀ, ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਡੇਅਰੀ ਫਾਰਮਿੰਗ, ਮਧੂ-ਮੱਖੀ ਪਾਲਣ ਅਤੇ ਮੁਰਗੀ ਪਾਲਣ ਵੱਲ ਕਦਮ ਵਧਾਉਣ ਦੀ ਸਲਾਹ ਦਿੱਤੀ ਤਾਂ ਜੋ ਘਰ ਦੀ ਆਮਦਨ ਵਿੱਚ ਨਿਰੰਤਰ ਵਾਧਾ ਹੋ ਸਕੇ।

ਪੌਸ਼ਟਿਕ ਘਰੇਲੂ ਬਗੀਚੀ

ਕੇਵੀਕੇ ਦੇ ਐਸੋਸੀਏਟ ਪ੍ਰੋਫੈਸਰ (ਬਾਗਬਾਨੀ) ਡਾ. ਰਵਿੰਦਰ ਕੌਰ ਨੇ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੀ ਬਿਜਾਈ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਿਵਾਰ ਦੀ ਸਿਹਤ ਅਤੇ ਪੌਸ਼ਟਿਕ ਸੁਰੱਖਿਆ ਲਈ ਘਰੇਲੂ ਪੱਧਰ ‘ਤੇ ਸਬਜ਼ੀ ਅਤੇ ਫ਼ਲਦਾਰ ਬਗੀਚੀ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ। ਘਰ ਵਿੱਚ ਉਗਾਈਆਂ ਗਈਆਂ ਤਾਜ਼ਾ ਅਤੇ ਕੀਟਨਾਸ਼ਕ-ਮੁਕਤ ਸਬਜ਼ੀਆਂ ਦੀ ਵਰਤੋਂ ਕਰਨ ਨਾਲ ਪਰਿਵਾਰ ਨੂੰ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ ਅਤੇ ਰੋਜ਼ਾਨਾ ਰਸੋਈ ਦੇ ਖਰਚਿਆਂ ਵਿੱਚ ਵੀ ਕਾਫ਼ੀ ਬੱਚਤ ਹੁੰਦੀ ਹੈ।

ਸਰਕਾਰੀ ਸਬਸਿਡੀ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਕਣਕ ਦੇ ਬੀਜਾਂ ਦੀਆਂ ਕਿਸਮਾਂ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਮਾਹਿਰਾਂ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ, ਟਿਕਾਊ ਖੇਤੀ ਅਤੇ Khet Bachao Abhiyan ਲਈ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸਰਕਾਰ ਦੇ ਉਪਰਾਲਿਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਕੈਂਪ ਦੀ ਸਮਾਪਤੀ ‘ਤੇ ਕਿਸਾਨਾਂ ਨੂੰ ਖੇਤੀਬਾੜੀ ਸਾਹਿਤ ਅਤੇ ਜੀਵਾਣੂੰ ਖਾਦ ਦੇ ਟੀਕੇ ਵੰਡੇ ਗਏ। ਕੈਂਪ ਨੂੰ ਸਫ਼ਲ ਬਣਾਉਣ ਵਿੱਚ ਗੁਰਲਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਲਾਘਾਯੋਗ ਯਤਨ ਕੀਤੇ। 

COMMENTS

WORDPRESS: 0