Paddy Sowing Concern: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿੱਲਤ ਨੂੰ ਲੈ ਕੇ ਕਿਸਾਨ ਚਿੰਤਤ 

Paddy Sowing Concern: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿੱਲਤ ਨੂੰ ਲੈ ਕੇ ਕਿਸਾਨ ਚਿੰਤਤ Pic Credit: PB-SHABD

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਇਸ ਵਾਰ ਕਿਸਾਨਾਂ ਦੇ ਸਾਹਮਣੇ ਇੱਕ ਬਹੁਤ ਵੱਡੀ ਚੁਣੌਤੀ ਆ ਖੜ੍ਹੀ ਹੋਈ ਹੈ। ਖੇਤਾਂ ਵਿੱਚ ਹਰੀ ਕ੍ਰਾਂਤੀ ਲਿਆਉਣ ਵਾਲਾ ਅੰਨਦਾਤ

ਛੱਤ ਉੱਤੇ ਖੇਤੀ, ਮਨ ਵਿੱਚ ਜਨੂੰਨ: ਰਾਜਵਿੰਦਰ ਕੌਰ ਦੇ ਟੈਰਸ ਗਾਰਡਨ ਦੀ ਪ੍ਰੇਰਨਾਦਾਇਕ ਕਹਾਣੀ
ਪਰਾਲੀ ਪ੍ਰਬੰਧਨ ਅਤੇ ਕਣਕ ਦੀਆਂ ਨਵੀਆਂ ਕਿਸਮਾਂ ‘ਤੇ PAU-KVK ਦੀ ਵਿਸ਼ੇਸ਼ ਮੁਹਿੰਮ
Wheat Procurement: ਪੰਜਾਬ ਵਿੱਚ ਕਣਕ ਦੀ ਖ਼ਰੀਦ 94 ਲੱਖ ਮੀਟ੍ਰਿਕ ਟਨ ਤੋਂ ਪਾਰ

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਇਸ ਵਾਰ ਕਿਸਾਨਾਂ ਦੇ ਸਾਹਮਣੇ ਇੱਕ ਬਹੁਤ ਵੱਡੀ ਚੁਣੌਤੀ ਆ ਖੜ੍ਹੀ ਹੋਈ ਹੈ। ਖੇਤਾਂ ਵਿੱਚ ਹਰੀ ਕ੍ਰਾਂਤੀ ਲਿਆਉਣ ਵਾਲਾ ਅੰਨਦਾਤਾ ਇਸ ਸਮੇਂ ਡੀਜ਼ਲ ਦੀਆਂ ਅਸਮਾਨ ਛੂਹਦੀਆਂ ਕੀਮਤਾਂ ਅਤੇ ਤੇਲ ਦੀ ਅਚਾਨਕ ਕਿੱਲਤ ਕਾਰਨ ਬਹੁਤ ਚਿੰਤਤ ਹੈ। ਜ਼ਿਕਰਯੋਗ, ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਖੇਤ ਤਿਆਰ ਕਰਨ ਤੋਂ ਪਹਿਲਾਂ ਹੀ ਖੇਤੀਬਾੜੀ ਖ਼ਰਚੇ ਬਹੁਤ ਵੱਧ ਗਏ ਹਨ, ਜਿਸ ਨਾਲ ਪੂਰੇ ਖੇਤੀਬਾੜੀ ਖੇਤਰ ‘ਤੇ ਆਰਥਿਕ ਸੰਕਟ ਦਾ ਖ਼ਤਰਾ ਬਣਿਆ ਹੋਇਆ ਹੈ। 

ਲਗਾਤਾਰ ਵੱਧ ਰਹੀਆਂ ਕੀਮਤਾਂ 

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਨੇ ਇਸ ਸੰਕਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੇ ਅੰਦਰ ਡੀਜ਼ਲ ਦੀ ਕੀਮਤ ਵਿੱਚ 7 ਤੋਂ 8 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਲਗਭਗ 4 ਗੁਣਾ ਵਧੀਆਂ ਹਨ, ਜਿਸ ਕਾਰਨ ਪੈਟਰੋਲ ਹੁਣ 105 ਰੁਪਏ ਅਤੇ ਡੀਜ਼ਲ 95 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਪ੍ਰਧਾਨ ਨੇ ਅੱਗੇ ਕਿਹਾ ਕਿ ਇਸ ਮਹਿੰਗਾਈ ਨਾਲ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਕੋਈ ਫ਼ਰਕ ਨਹੀਂ ਪਿਆ, ਪਰ ਆਮ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਹੁਤ ਪਿਆ ਹੈ। 

ਪੈਟਰੋਲ ਪੰਪਾਂ ‘ਤੇ ਤੇਲ ਦੀ ਕਿੱਲਤ

ਕੀਮਤਾਂ ਵਿੱਚ ਵਾਧੇ ਦੇ ਨਾਲ-ਨਾਲ ਹੁਣ ਬਾਜ਼ਾਰ ਵਿੱਚ ਡੀਜ਼ਲ ਦੀ ਸਪਲਾਈ ਵੀ ਘੱਟ ਗਈ ਹੈ। ਪੈਟਰੋਲ ਪੰਪਾਂ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਤੇਲ ਦੇਣ ਦੀ ਬਜਾਏ ਸਿਰਫ਼ 1000 ਤੋਂ 2000 ਰੁਪਏ ਤੱਕ ਦਾ ਹੀ ਡੀਜ਼ਲ ਦਿੱਤਾ ਜਾ ਰਿਹਾ ਹੈ। ਜਦਕਿ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੀ ਵਾਹੀ ਲਈ ਪ੍ਰਤੀ ਏਕੜ 20 ਤੋਂ 25 ਲੀਟਰ ਡੀਜ਼ਲ ਦੀ ਖ਼ਪਤ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਪੰਪਾਂ ਤੋਂ ਉਪਲਬਧ ਸੀਮਤ ਤੇਲ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ, ਜਿਸ ਕਾਰਨ ਖੇਤਾਂ ਦਾ ਕੰਮ ਅੱਧ ਵਿਚਕਾਰ ਰੁਕਣ ਦਾ ਡਰ ਹੈ।

ਆਉਣ ਵਾਲੀਆਂ ਚੁਣੌਤੀਆਂ 

ਕਿਸਾਨਾਂ ਨੇ ਚਿੰਤਾ ਪ੍ਰਗਟਾਈ ਹੈ ਕਿ 1 ਜੂਨ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋਣੀ ਹੈ। ਜੇਕਰ ਬਿਜਲੀ ਦੀ ਸਪਲਾਈ ਵਿੱਚ ਕਮੀ ਆਉਂਦੀ ਹੈ, ਤਾਂ ਖੇਤਾਂ ਨੂੰ ਪਾਣੀ ਦੇਣ ਲਈ ਦਿਨ-ਰਾਤ ਜਨਰੇਟਰ ਚਲਾਉਣੇ ਪੈਂਦੇ ਹਨ, ਜਿਸ ਲਈ ਵੱਡੀ ਮਾਤਰਾ ਵਿੱਚ ਡੀਜ਼ਲ ਦੀ ਲੋੜ ਹੁੰਦੀ ਹੈ। ਇੱਕ ਪਾਸੇ, ਜਿੱਥੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀ ਦਾਅਵਾ ਕਰ ਰਹੇ ਹਨ ਕਿ ਦੇਸ਼ ਵਿੱਚ 20 ਤੋਂ 25 ਦਿਨਾਂ ਦਾ ਤੇਲ ਸਟਾਕ ਮੌਜੂਦ ਹੈ, ਉੱਥੇ ਹੀ ਦੂਜੇ ਪਾਸੇ ਜਦੋਂ ਕਿਸਾਨ ਪੈਟਰੋਲ ਪੰਪਾਂ ‘ਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਮੋੜ ਦਿੱਤਾ ਜਾਂਦਾ ਹੈ ਕਿ ਤੇਲ ਨਹੀਂ ਹੈ।

GST ਅਤੇ VAT ਨੂੰ ਲੈ ਕੇ ਕਿਸਾਨਾਂ ਦੀ ਮੰਗ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਦੇ ਟੈਕਸਾਂ ਨੂੰ ਮਿਲਾ ਕੇ ਸਿਰਫ਼ ਡੀਜ਼ਲ ‘ਤੇ VAT ਦੇ ਲਗਭਗ 60 ਰੁਪਏ ਵਸੂਲੇ ਜਾ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਤੇਲ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਲਿਆਉਣ ਲਈ ਪੈਟਰੋਲ ਅਤੇ ਡੀਜ਼ਲ ਨੂੰ ਵੀ GST ਦੇ ਦਾਇਰੇ ਵਿੱਚ ਲਿਆਂਦਾ ਜਾਵੇ। ਜੇਕਰ ਅਜਿਹਾ ਹੁੰਦਾ ਹੈ, ਤਾਂ ਕੀਮਤਾਂ ਵਿੱਚ ਸਿੱਧਾ 30 ਤੋਂ 35 ਰੁਪਏ ਤੱਕ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਅੱਜ, ਪੰਜਾਬ ਦਾ ਕਿਸਾਨ ਅਤੇ ਮਜ਼ਦੂਰ ਬੇਵੱਸ ਹੋ ਕੇ ਸਵਾਲ ਕਰ ਰਿਹਾ ਹੈ ਕਿ ਜੇਕਰ ਸਰਕਾਰਾਂ ਨੇ ਇਸ ਗੰਭੀਰ ਸੰਕਟ ਦਾ ਤੁਰੰਤ ਹੱਲ ਨਾ ਕੱਢਿਆ, ਤਾਂ ਉਹ ਕਿੱਥੇ ਜਾਣਗੇ।

COMMENTS

WORDPRESS: 0