ਪਾਣੀ ਬਚਾਉਣ ਵਾਲੀਆਂ ਝੋਨੇ ਦੀਆਂ ਕਿਸਮਾਂ ‘ਤੇ ਜ਼ੋਰ, ਕਿਸਾਨਾਂ ਨੂੰ ਜਾਗਰੂਕ ਕਰ ਰਿਹਾ PAU

ਪਾਣੀ ਬਚਾਉਣ ਵਾਲੀਆਂ ਝੋਨੇ ਦੀਆਂ ਕਿਸਮਾਂ ‘ਤੇ ਜ਼ੋਰ, ਕਿਸਾਨਾਂ ਨੂੰ ਜਾਗਰੂਕ ਕਰ ਰਿਹਾ PAUPic Credit: PAU

ਪੰਜਾਬ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਮਾਂ ਨੇੜੇ ਆ ਰਿਹਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਾਣੀ ਦੀ ਬੱਚਤ ਅਤੇ ਖ਼ਰਚੇ ਘਟਾਉਣ ਦੇ ਤਰੀਕਿਆਂ ਬਾਰ

PAU-KVK ਵੱਲੋਂ ‘Khet Bachao Abhiyan’ ਤਹਿਤ ਮਿੱਟੀ ਦੀ ਸਿਹਤ ਸੁਧਾਰ ਸੰਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਪਿੰਡ ਦਰਾਜ ਵਿਖੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਸੰਬੰਧੀ ਦਿੱਤੀ ਜਾਣਕਾਰੀ
ਝੋਨੇ ਦੀ ਰਹਿਣ-ਖੂੰਹਦ ਪ੍ਰਬੰਧਨ ਨੂੰ ਲੈ PAU ਹੁਸ਼ਿਆਰਪੁਰ ਵੱਲੋਂ ਜਾਗਰੂਕਤਾ ਮੁਹਿੰਮ

ਪੰਜਾਬ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਮਾਂ ਨੇੜੇ ਆ ਰਿਹਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਾਣੀ ਦੀ ਬੱਚਤ ਅਤੇ ਖ਼ਰਚੇ ਘਟਾਉਣ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸੇ ਲੜੀ ਦੇ ਤਹਿਤ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ 14 ਮਈ 2026 ਨੂੰ ਪਿੰਡ ਟੱਲੇਵਾਲ ਵਿਖੇ ਇੱਕ ਖੇਤੀਬਾੜੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨਾ ਸੀ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।

ਘੱਟ ਸਮਾਂ ਲੈਣ ਵਾਲੀਆਂ ਕਿਸਮਾਂ

ਕੈਂਪ ਦੌਰਾਨ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਅਮਨਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਉੱਨਤ ਕਿਸਮਾਂ (PR 133, PR 132, PR 131, PR 128, PR 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਕਿਸਮਾਂ ਧਰਤੀ ਹੇਠਲੇ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਵਿੱਚ ਵੀ ਮਦਦਗਾਰ ਸਾਬਤ ਹੁੰਦੀਆਂ ਹਨ। ਇਸ ਮੌਕੇ ‘ਤੇ ਝੋਨੇ ਦੀ ਨਵੀਂ ਕਿਸਮ PR 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ, ਜੋ ਕਿ ਘੱਟ ਖ਼ਰਚੇ ਵਿੱਚ ਵਧੀਆ ਝਾੜ ਦੇਣ ਦੀ ਸਮਰੱਥਾ ਰੱਖਦੀ ਹੈ।

ਸਿਹਤਮੰਦ ਪਨੀਰੀ, ਬੀਜ ਸੋਧ ਅਤੇ ਬਿਮਾਰੀਆਂ ਤੋਂ ਬਚਾਅ

ਡਾ. ਅਮਨਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਝੋਨੇ ਦੀ ਸਿਹਤਮੰਦ ਪੌਦ ਤਿਆਰ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ, ਕਿਸਾਨਾਂ ਨਾਲ ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਅਤੇ ਇਸ ਦੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ। 

ਮਿੱਟੀ ਪਰਖ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ

ਖੇਤੀ ਨੂੰ ਲਾਹੇਵੰਦ ਬਣਾਉਣ ਲਈ ਲਾਗਤ ਖ਼ਰਚੇ ਘਟਾਉਣਾ ਸਭ ਤੋਂ ਵੱਡੀ ਲੋੜ ਹੈ। ਕੈਂਪ ਵਿੱਚ ਪਹੁੰਚੇ ਪੀਏਯੂ ਦੇ ਭੂਮੀ ਰਸਾਇਣ ਵਿਗਿਆਨੀ ਡਾ. ਵਿਵੇਕ ਸ਼ਰਮਾ ਨੇ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖ਼ਰਚੇ ਘੱਟਦੇ ਹਨ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ।

ਇਸੇ ਵਿਸ਼ੇ ‘ਤੇ ਭੂਮੀ ਰਸਾਇਣ ਵਿਗਿਆਨੀ ਡਾ. ਜਨਪ੍ਰਿਆ ਕੌਰ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ, ਉਨ੍ਹਾਂ ਨੇ ਖੇਤ ਵਿੱਚੋਂ ਸਹੀ ਮਿੱਟੀ ਦਾ ਨਮੂਨਾ ਲੈਣ ਦੇ ਵਿਗਿਆਨਕ ਤਰੀਕੇ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

ਗੜ੍ਹੇਮਾਰੀ ਪ੍ਰਭਾਵਿਤ ਮੂੰਗੀ ਦੀ ਫ਼ਸਲ ਦਾ ਨਿਰੀਖਣ

ਕੈਂਪ ਦੇ ਦੌਰਾਨ ਹੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਪਿੰਡ ਟੱਲੇਵਾਲ ਦੇ ਉਨ੍ਹਾਂ ਖੇਤਾਂ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਗੜ੍ਹੇਮਾਰੀ ਕਾਰਨ ਮੂੰਗੀ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ। ਵਿਗਿਆਨੀਆਂ ਨੇ ਪ੍ਰਭਾਵਿਤ ਫ਼ਸਲ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਕਿਸਾਨਾਂ ਨੂੰ ਫ਼ਸਲ ਦੇ ਵਾਧੇ ਲਈ ਲੋੜੀਂਦੇ ਖੇਤੀ ਸੁਝਾਅ ਦਿੱਤੇ।

ਪੀ.ਏ.ਯੂ ਵੱਲੋਂ ਲਗਾਇਆ ਗਿਆ ਇਹ ਜਾਗਰੂਕਤਾ ਕੈਂਪ ਕਿਸਾਨਾਂ ਲਈ ਬਹੁਤ ਮਦਦਗਾਰ ਸਾਬਤ ਹੋਇਆ। ਅਜਿਹੇ ਸਿਖਲਾਈ ਕੈਂਪ ਕਿਸਾਨਾਂ ਦੀ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਪੰਜਾਬ ਦੀ ਖੇਤੀਬਾੜੀ ਨੂੰ ਵਾਤਾਵਰਣ ਅਨੁਕੂਲ ਅਤੇ ਆਰਥਿਕ  ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

COMMENTS

WORDPRESS: 0