ਕੇਂਦਰ ਸਰਕਾਰ ਨੇ Punjab ‘ਚ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕਣਕ ਦੇ ਬੀਜਾਂ ਦੀ ਮੁਫ਼ਤ ਸਪਲਾਈ ਲਈ 74 ਕਰੋੜ ਰੁਪਏ ਕੀਤੇ ਜਾਰੀ

ਕੇਂਦਰ ਸਰਕਾਰ ਨੇ Punjab ‘ਚ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕਣਕ ਦੇ ਬੀਜਾਂ ਦੀ ਮੁਫ਼ਤ ਸਪਲਾਈ ਲਈ 74 ਕਰੋੜ ਰੁਪਏ ਕੀਤੇ ਜਾਰੀ

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਭਾਰਤੀ ਮੱਕਾ ਖੋਜ ਸੰਸਥਾਨ (IIMR), ਲੁਧ

ਟਰੈਕਟਰ ਦੀ ਵਰਤੋਂ ਕਰਕੇ ਕਟਾਈ ਕੀਤੀ ਜਾਣ ਵਾਲੀ ‘ਪੁੱਤਰ ਵਰਗੀ’ ਫਸਲ, Punjab ਦੇ ਇਸ ਖੇਤਰ ਚੋ ਕਿਸਾਨਾਂ ਦੀ ਅਪੀਲ
ਪਰਾਲੀ ਸਾੜਨ ਵਿਰੁੱਧ ਸਖ਼ਤੀ ਅਤੇ ਹੱਲ- ਕੀ ਇਸ ਵਾਰ ਸਥਿਤੀ ਬਦਲੇਗੀ?
ਮਧੂ-ਮੱਖੀ ਪਾਲਣ ਨੂੰ ਪ੍ਰੋਤਸਾਹਨ: ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ‘ਸਮਾਨਯੂ ਹਨੀ ਸੈਂਟਰ’ ਦਾ ਕੀਤਾ ਦੌਰਾ

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਭਾਰਤੀ ਮੱਕਾ ਖੋਜ ਸੰਸਥਾਨ (IIMR), ਲੁਧਿਆਣਾ, ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ‘ਤੇ, ਉਨ੍ਹਾਂ ਨੇ ਸੰਸਥਾ ਦੀ ਨਵੀਂ ਬਣੀ ਪ੍ਰਸ਼ਾਸਕੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਮੱਕੀ ਦੇ ਹਿੱਸੇਦਾਰਾਂ, ਕਿਸਾਨਾਂ, ਪੇਂਡੂ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। 

ਇਸ ਦੌਰੇ ਤੋਂ ਬਾਅਦ, ਕੇਂਦਰੀ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਿਸ ‘ਚ ਉਨ੍ਹਾਂ ਨੇ ਪੰਜਾਬ ਖੇਤਰ ਲਈ ਕੇਂਦਰ ਸਰਕਾਰ ਦੀਆਂ ਮੁੱਖ ਖੇਤੀਬਾੜੀ ਅਤੇ ਪੇਂਡੂ ਵਿਕਾਸ ਪਹਿਲਕਦਮੀਆਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼੍ਰੀ ਭਾਗੀਰਥ ਚੌਧਰੀ, ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਮੁੱਖ ਟੀਚਿਆਂ ਨੂੰ ਦੁਹਰਾਇਆ, ਜਿਸ ਵਿੱਚ ਖਾਦ ਉਤਪਾਦਨ ਵਧਾਉਣਾ, ਉਤਪਾਦਨ ਲਾਗਤ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ‘ਚ ਵਿਭਿੰਨਤਾ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਣਕ ਅਤੇ ਝੋਨੇ ਦੇ ਮਾਮਲੇ ਵਿੱਚ ਭਾਵੇਂ ਅਸੀਂ ਆਤਮ-ਨਿਰਭਰ ਹਾਂ, ਪਰ ਮੱਕੀ ਤੀਜੀ ਸਭ ਤੋਂ ਵੱਡੀ ਫ਼ਸਲ ਹੈ ਜੋ ਪਾਣੀ ਦੀ ਬੱਚਤ ਕਰਦੀ ਹੈ ਅਤੇ ਕਿਸਾਨਾਂ ਨੂੰ ਜ਼ਿਆਦਾ ਲਾਭ ਦੇ ਸਕਦੀ ਹੈ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਝੋਨੇ ਦਾ ਮੁਕਾਬਲਾ ਸਿਰਫ਼ ਮੱਕੀ ਹੀ ਕਰ ਸਕਦੀ ਹੈ, ਇਸ ਲਈ ਮੱਕਾ ਖੋਜ ਸੰਸਥਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇੱਥੇ ਕੀਤੇ ਜਾ ਰਹੇ ਖੋਜ ਕਾਰਜ ਮੱਕੀ ਦੇ ਉਤਪਾਦਨ ਨੂੰ ਵਧਾਉਣ ਵਿੱਚ ਮਦਦ ਕਰ ਰਹੇ ਹਨ। ਕੇਂਦਰੀ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਕਣਕ ਦੇ ਬੀਜ ਦੀ ਮੁਫ਼ਤ ਸਪਲਾਈ ਲਈ 74 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਰ੍ਹੋਂ ਸਮੇਤ ਹੋਰ ਬੀਜਾਂ ਲਈ ਵੀ ਫੰਡ ਮਨਜ਼ੂਰ ਕੀਤੇ ਗਏ ਹਨ। 

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11.09 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 222 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕਰ ਦਿੱਤੇ ਗਏ ਹਨ, ਜਦਕਿ ਬਾਗ਼ਬਾਨੀ ਖੇਤਰ ਵਿੱਚ ਹੋਏ ਨੁਕਸਾਨ ਲਈ ਵੀ MIDH ਯੋਜਨਾ ਰਾਹੀਂ ਸਹਾਇਤਾ ਵੀ ਭੇਜੀ ਜਾਵੇਗੀ। ਅੰਤ ਵਿੱਚ, ਸ਼੍ਰੀ ਚੌਹਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਮਦਦ ਲਈ ਹਮੇਸ਼ਾ ਤਿਆਰ ਹੈ। 

ਪ੍ਰਧਾਨ ਮੰਤਰੀ ਦੀ ਚਿੰਤਾ ਦਾ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦਾ ਪੈਕੇਜ ਦਿੱਤਾ ਗਿਆ ਹੈ। ਖਾਸ ਤੌਰ ‘ਤੇ ਹੜ੍ਹਾਂ ਕਾਰਨ ਨੁਕਸਾਨੇ ਗਏ 36,703 ਘਰਾਂ ਦੇ ਪੁਨਰ ਨਿਰਮਾਣ ਲਈ ਪ੍ਰਤੀ ਪਰਿਵਾਰ 1 ਲੱਖ 60 ਹਜ਼ਾਰ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚ ਮਕਾਨ ਦੀ ਉਸਾਰੀ, ਮਜ਼ਦੂਰੀ ਅਤੇ ਪਖਾਨੇ ਦੇ ਨਿਰਮਾਣ ਦਾ ਖਰਚਾ ਸ਼ਾਮਲ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਸਥਾਨਕ ਕਾਰੀਗਰਾਂ ਦਾ ਸਮਰਥਨ ਕਰਨ ਅਤੇ ਦੇਸ਼ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ‘ਮੇਡ ਇਨ ਇੰਡੀਆ’ ਸਾਮਾਨ ਖਰੀਦਣ ਦੀ ਅਪੀਲ ਵੀ ਕੀਤੀ।

COMMENTS

WORDPRESS: 0